Connect with us

Uncategorized

हुकमनामा श्री दरबार साहिब अमृतसर ।

30th November 2021 Tursday 15th Maghar ( Samvat Nanakshahi 553)

Ajj Da Amrit Vele Da HUKAMNAMA ji Sachkhand Sri Darbar Sahib
Ang:-652

ਸਲੋਕੁ ਮਃ ੪ ॥
ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥

☬ ਵਿਆਖਿਆ ☬

(ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ ਜੀ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ ॥੧॥ ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ। ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ। ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ। ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ। ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ ਜੀ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ ॥੨॥ ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ। ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ। ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਹੇ ਨਾਨਕ ਜੀ! (ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ ॥੨੬॥

सलोकु मः ४ ॥
अंतरि अगिआनु भई मति मधिम सतिगुर की परतीति नाही ॥ अंदरि कपटु सभु कपटो करि जाणै कपटे खपहि खपाही ॥ सतिगुर का भाणा चिति न आवै आपणै सुआइ फिराही ॥ किरपा करे जे आपणी ता नानक सबदि समाही ॥१॥ मः ४ ॥ मनमुख माइआ मोहि विआपे दूजै भाइ मनूआ थिरु नाहि ॥ अनदिनु जलत रहहि दिनु राती हउमै खपहि खपाहि ॥ अंतरि लोभु महा गुबारा तिन कै निकटि न कोई जाहि ॥ ओइ आपि दुखी सुखु कबहू न पावहि जनमि मरहि मरि जाहि ॥ नानक बखसि लए प्रभु साचा जि गुर चरनी चितु लाहि ॥२॥ पउड़ी ॥ संत भगत परवाणु जो प्रभि भाइआ ॥ सेई बिचखण जंत जिनी हरि धिआइआ ॥ अम्रितु नामु निधानु भोजनु खाइआ ॥ संत जना की धूरि मसतकि लाइआ ॥ नानक भए पुनीत हरि तीरथि नाइआ ॥२६॥

☬ अर्थ ☬

(मनमुख के) हृदय में अज्ञान है, (उस की) अक्ल मंदी होती है और सतिगुरू के ऊपर उस को सिदक नहीं होता; मन में धोखा (होने के कारण संसार में भी) वह सारा धोखा ही धोखा होता समझता है। (मनमुख मनुष्य खुद) दुःखी होते हैं (और अन्यों को) दुःखी करते हैं; सतिगुरू का हुक्म उनके चित में नही आता (भावार्थ, हुक्म नही मानते) और अपनी मत के पीछे भटकते रहते हैं; हे नानक जी! अगर हरी अपनी मेहर करे, तो ही वह गुरू के श़ब्द में लीन होते हैं ॥१॥ माया के मोह में फंसे हुए मनमुखों का मन माया के प्यार में एक जगह नहीं टिकता। हर समय दिन रात (माया में) जलते रहते हैं। अहंकार में आप दुःखी होते हैं, अन्यों को दुःखी करते हैं। उनके अंदर लोभ-रूपी बड़ा अंधेरा होता है, कोई मनुष्य उनके पास नही जाता। वह अपने अाप ही दुःखी रहते हैं, कभी सुखी नही होते, सदा जन्म मरण के चक्रों में पड़े रहते हैं। हे नानक जी! अगर वह गुरू के चरणों में चित जोड़न, तो सच्चा हरी उनको बख़्श़ लएगा ॥२॥ जो मनुष्य प्रभू को प्यारे हैं, वह संत हैं, वह भगत हैं वही कबूल हैं। वही मनुष्य सियाने हैं जो हरी-नाम सिमरते हैं। आत्मिक जीवन देने वाला नाम ख़ज़ाना-रूपी भोजन खाते हैं, और संतो की चरण-धूल अपने माथे पर लगाते हैं। हे नानक जी! (इस तरह के मनुष्य) हरी (के भजन-रूपी) तीर्थ में नहाते हैं और पवित्र हो जाते हैं ॥२६॥

☬ Meaning ☬

He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru’s Will does not enter into his consciousness, and so he wanders around, pursuing his own interests. If He grants His Grace, then Nanak Ji is absorbed into the Word of the Shabad. ||1|| Fourth Mahalaa: The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. O Nanak Ji, the True Lord God forgives those, who focus their consciousness on the Guru’s feet. ||2|| Paurree: That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. O Nanak Ji, they are purified, bathing in the sacred shrine of the Lord. ||26||

“नानक नाम चडड़ी‎ कला तेरे भाणे सरबत दा भला”
“वाहिगुरू जी आप नूं हमेशा चड़दी कला विच रखन जी”

ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫਤਿਹ
🙏🙏🙏🙏🙏

Continue Reading
You may also like...

More in Uncategorized

Trending News

Follow Facebook Page