Uncategorized
आज द हुकमनामा श्री दरबार साहिब अमृतसर
13th September 2021 Monday 29th Bhado’n ( Samvat Nanakshahi 553)
Ajj Da Amrit Vele Da HUKAMNAMA ji Sachkhand Sri Darbar Sahib
Ang:-729
ਸੂਹੀ ਮਹਲਾ ੧ ॥
ਜਿਨ ਕਉ ਭਾਂਡੈ ਭਾਉ ਤਿਨਾ ਸਵਾਰਸੀ ॥ ਸੂਖੀ ਕਰੈ ਪਸਾਉ ਦੂਖ ਵਿਸਾਰਸੀ ॥ ਸਹਸਾ ਮੂਲੇ ਨਾਹਿ ਸਰਪਰ ਤਾਰਸੀ ॥੧॥ ਤਿਨ੍ਹ੍ਹਾ ਮਿਲਿਆ ਗੁਰੁ ਆਇ ਜਿਨ ਕਉ ਲੀਖਿਆ ॥ ਅੰਮ੍ਰਿਤੁ ਹਰਿ ਕਾ ਨਾਉ ਦੇਵੈ ਦੀਖਿਆ ॥ ਚਾਲਹਿ ਸਤਿਗੁਰ ਭਾਇ ਭਵਹਿ ਨ ਭੀਖਿਆ ॥੨॥ ਜਾ ਕਉ ਮਹਲੁ ਹਜੂਰਿ ਦੂਜੇ ਨਿਵੈ ਕਿਸੁ ॥ ਦਰਿ ਦਰਵਾਣੀ ਨਾਹਿ ਮੂਲੇ ਪੁਛ ਤਿਸੁ ॥ ਛੁਟੈ ਤਾ ਕੈ ਬੋਲਿ ਸਾਹਿਬ ਨਦਰਿ ਜਿਸੁ ॥੩॥ ਘਲੇ ਆਣੇ ਆਪਿ ਜਿਸੁ ਨਾਹੀ ਦੂਜਾ ਮਤੈ ਕੋਇ ॥ ਢਾਹਿ ਉਸਾਰੇ ਸਾਜਿ ਜਾਣੈ ਸਭ ਸੋਇ ॥ ਨਾਉ ਨਾਨਕ ਬਖਸੀਸ ਨਦਰੀ ਕਰਮੁ ਹੋਇ ॥੪॥੩॥੫॥
☬ ਵਿਆਖਿਆ ☬
(ਪ੍ਰਭੂ) ਜਿਨ੍ਹਾਂ (ਜੀਵਾਂ) ਨੂੰ (ਹਿਰਦੇ-ਰੂਪ) ਭਾਂਡੇ ਵਿਚ ਪ੍ਰੇਮ (ਦੀ ਭਿੱਛਿਆ ਦੇਂਦਾ ਹੈ), (ਉਸ ਪ੍ਰੇਮ ਦੀ ਬਰਕਤਿ ਨਾਲ ਪ੍ਰਭੂ) ਉਹਨਾਂ ਦਾ ਜੀਵਨ ਸੋਹਣਾ ਬਣਾ ਦੇਂਦਾ ਹੈ। ਉਹਨਾਂ ਉਤੇ ਸੁਖਾਂ ਦੀ ਬਖ਼ਸ਼ਸ਼ ਕਰਦਾ ਹੈ, ਉਹਨਾਂ ਦੇ ਦੁੱਖ ਭੁਲਾ ਦੇਂਦਾ ਹੈ। ਇਸ ਗੱਲ ਵਿਚ ਰਤਾ ਭੀ ਸ਼ੱਕ ਨਹੀਂ ਕਿ ਅਜੇਹੇ ਜੀਵਾਂ ਨੂੰ ਪ੍ਰਭੂ ਜ਼ਰੂਰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ॥੧॥ ਜਿਨ੍ਹਾਂ ਬੰਦਿਆਂ ਨੂੰ (ਧੁਰੋਂ ਲਿਖਿਆ ਬਖ਼ਸ਼ਸ਼ ਦਾ) ਲੇਖ ਮਿਲ ਜਾਂਦਾ ਹੈ, ਉਹਨਾਂ ਨੂੰ ਗੁਰੂ ਆ ਕੇ ਮਿਲ ਪੈਂਦਾ ਹੈ। ਗੁਰੂ ਉਹਨਾਂ ਨੂੰ ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਸਿੱਖਿਆ ਵਜੋਂ ਦੇਂਦਾ ਹੈ। ਉਹ ਬੰਦੇ (ਜੀਵਨ-ਸਫ਼ਰ ਵਿਚ) ਗੁਰੂ ਦੇ ਦੱਸੇ ਅਨੁਸਾਰ ਤੁਰਦੇ ਹਨ, ਤੇ (ਹੋਰ ਹੋਰ ਪਾਸੇ) ਭਟਕਦੇ ਨਹੀਂ ਫਿਰਦੇ ॥੨॥ (ਗੁਰੂ ਦੇ ਦੱਸੇ ਰਾਹ ਤੇ ਤੁਰ ਕੇ) ਜਿਸ ਬੰਦੇ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਥਾਂ ਮਿਲ ਜਾਂਦਾ ਹੈ ਉਹ ਕਿਸੇ ਹੋਰ ਦੇ ਅੱਗੇ ਤਰਲੇ ਨਹੀਂ ਕਰਦਾ ਫਿਰਦਾ। ਪਰਮਾਤਮਾ ਦੇ ਦਰਵਾਜ਼ੇ ਤੇ (ਪਹੁੰਚੇ ਹੋਏ ਨੂੰ ਜਮ ਆਦਿਕ) ਦਰਬਾਨਾਂ ਵਲੋਂ ਕੋਈ ਰਤਾ ਭਰ ਭੀ ਪੁੱਛ-ਗਿੱਛ ਨਹੀਂ ਹੁੰਦੀ, ਕਿਉਂਕਿ ਜਿਸ ਗੁਰੂ ਉਤੇ ਮਾਲਕ-ਪ੍ਰਭੂ ਦੀ ਮੇਹਰ ਦੀ ਨਜ਼ਰ ਹੈ ਉਸ ਗੁਰੂ ਦੇ ਬਚਨ ਵਿਚ (ਚੱਲ ਕੇ) ਉਹ ਬੰਦਾ (ਵਿਕਾਰਾਂ ਤੋਂ) ਮੁਕਤ ਹੋ ਜਾਂਦਾ ਹੈ ॥੩॥ ਜਿਸ ਮਾਲਕ ਪ੍ਰਭੂ ਨੂੰ ਕੋਈ ਹੋਰ ਦੂਜਾ ਕੋਈ ਮੱਤਾਂ ਨਹੀਂ ਦੇ ਸਕਦਾ ਹੈ ਉਹ ਆਪ ਹੀ ਜੀਵਾਂ ਨੂੰ ਜਗਤ ਵਿਚ ਭੇਜਦਾ ਹੈ ਆਪ ਹੀ ਵਾਪਸ ਸੱਦ ਲੈਂਦਾ ਹੈ। ਪ੍ਰਭੂ ਆਪ ਹੀ ਜਗਤ-ਰਚਨਾ ਢਾਹੁੰਦਾ ਹੈ ਤੇ ਉਸਾਰਦਾ ਹੈ, ਉਹ ਸਭ ਕੁਝ ਆਪ ਹੀ ਪੈਦਾ ਕਰਨੀ ਜਾਣਦਾ ਹੈ। ਹੇ ਨਾਨਕ ਜੀ! ਜਿਸ ਮਨੁੱਖ ਉਤੇ ਮੇਹਰ ਦੀ ਨਜ਼ਰ ਕਰਨ ਵਾਲੇ ਪ੍ਰਭੂ ਦੀ ਨਿਗਾਹ ਹੋ ਜਾਂਦੀ ਹੈ ਉਸ ਨੂੰ ਬਖ਼ਸ਼ਸ਼ ਵਜੋਂ ਉਸ ਦਾ ਨਾਮ ਮਿਲਦਾ ਹੈ ॥੪॥੩॥੫॥
सूही महला १ ॥
जिन कउ भांडै भाउ तिना सवारसी ॥ सूखी करै पसाउ दूख विसारसी ॥ सहसा मूले नाहि सरपर तारसी ॥१॥ तिन्हा मिलिआ गुरु आइ जिन कउ लीखिआ ॥ अम्रितु हरि का नाउ देवै दीखिआ ॥ चालहि सतिगुर भाइ भवहि न भीखिआ ॥२॥ जा कउ महलु हजूरि दूजे निवै किसु ॥ दरि दरवाणी नाहि मूले पुछ तिसु ॥ छुटै ता कै बोलि साहिब नदरि जिसु ॥३॥ घले आणे आपि जिसु नाही दूजा मतै कोइ ॥ ढाहि उसारे साजि जाणै सभ सोइ ॥ नाउ नानक बखसीस नदरी करमु होइ ॥४॥३॥५॥
☬ अर्थ ☬
(प्रभू) जिन (जीवों) को (हृदय-रूप) बर्तन में प्रेम (की भिक्षा देता है), (उस प्रेम की बरकत से प्रभू) उनका जीवन सुंदर बना देता है। उनके ऊपर सुखों की बख़्श़श़ करता है, उनके दुःख भुला देता है। इस बात में जरा भी शक नहीं कि ऐसे जीवों को प्रभू जरूर (संसार-समुँद्र से) पार निकाल लेता है ॥१॥ जिन जीवों को (दरगाह लिखा बख़्श़श़ का) लेख मिल जाता है, उनको गुरू आ कर मिल पड़ता है। गुरू उनको परमात्मा का आत्मिक जीवन देने वाला नाम शिक्षा के तौर पर देता है, वह मनुष्य (जीवन-सफ़र में) गुरू के बताए अनुसार चलते हैं, और (इधर उधर) भटकते नहीं फिरते ॥२॥ (गुरू के बताए मार्ग पर चल कर) जिस मनुष्य को परमात्मा की हज़ूरी में जगह मिल जाती है वह किसी अन्य के आगे तरले नहीं करता फिरता। परमात्मा के दरवाजे पर (पहुंचे हुए को यम आदि) द्वारपालों की तरफ से कोई रता भर भी पुछ-ताछ नहीं होती, क्योंकि जिस गुरू पर मालिक-प्रभू की मेहर की निगाह है उस गुरू के वचनों पर (चल कर) वह मनुष्य (विकारों से) मुक्त हो जाता है ॥३॥ जिस मालिक प्रभू को कोई अन्य दूसरा कोई सलाह नहीं दे सकता वह आप ही जीवों को जगत में भेजता है आप ही वापस बुला लेता है। प्रभू आप ही जगत-रचना ध्वस्त करता है और आप ही उत्पत्ति करता है, वह सब कुछ आप ही पैदा करना जानता है। हे नानक जी! जिस मनुष्य पर मेहर की निगाह करने वाले प्रभू की निगाह हो जाती है उस को बख़्श़श़ के रूप में उस का नाम मिलता है ॥४॥३॥५॥
☬ Meaning ☬
Those whose minds are filled with love of the Lord, are blessed and exalted. They are blessed with peace, and their pains are forgotten. He will undoubtedly, certainly save them. ||1|| The Guru comes to meet those whose destiny is so pre-ordained. He blesses them with the Teachings of the Ambrosial Name of the Lord. Those who walk in the Will of the True Guru, never wander begging. ||2|| And one who lives in the Mansion of the Lord’s Presence, why should he bow down to any other ? The gate-keeper at the Lord’s Gate shall not stop him to ask any questions. And one who is blessed with the Lord’s Glance of Grace – by his words, others are emancipated as well. ||3|| The Lord Himself sends out, and recalls the mortal beings; no one else gives Him advice. He Himself demolishes, constructs and creates; He knows everything. O Nanak Ji, the Naam, the Name of the Lord is the blessing, given to those who receive His Mercy, and His Grace. ||4||3||5||
“नानक नाम चडड़ी कला तेरे भाणे सरबत दा भला”
“वाहिगुरू जी आप नूं हमेशा चड़दी कला विच रखन जी”
ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫਤਿਹ
🙏🙏🙏🙏🙏