Connect with us

उत्तराखण्ड

आज द हुकमनामा श्री दरबार साहिब अमृतसर

21st September 2021 Tuesday 6th Assu ( Samvat Nanakshahi 553)

Ajj Da Amrit Vele Da HUKAMNAMA ji Sachkhand Sri Darbar Sahib
Ang:-680

ਧਨਾਸਰੀ ਮਹਲਾ ੫ ॥
ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

☬ ਵਿਆਖਿਆ ☬

ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ। (ਹਾਲਾਂਕਿ ਉਹ) ਤਿਆਗੀਆਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ ॥੧॥ ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਐਧਰ ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ॥ ਰਹਾਉ ॥ ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਨਾਨਕ ਜੀ ਆਖਦੇ ਹਨ – (ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ ॥੨॥੫॥੩੬॥

धनासरी महला ५ ॥
जतन करै मानुख डहकावै ओहु अंतरजामी जानै ॥ पाप करे करि मूकरि पावै भेख करै निरबानै ॥१॥ जानत दूरि तुमहि प्रभ नेरि ॥ उत ताकै उत ते उत पेखै आवै लोभी फेरि ॥ रहाउ ॥ जब लगु तुटै नाही मन भरमा तब लगु मुकतु न कोई ॥ कहु नानक दइआल सुआमी संतु भगतु जनु सोई ॥२॥५॥३६॥

☬ अर्थ ☬

हे भाई! (लालची मनुष्य) अनेकों यत्न करता है, लोगों को धोखा देता है, परन्तु सब के दिलों की जानने वाला परमात्मा (सब कुछ) जानता है​। (बल्कि वह) त्यागियों वाले धार्मिक पहरावे बनाई रखता है, पाप करके (फिर उन पापों से) मुकर भी जाता है ॥१॥ हे प्रभू! तुम (सब जीवों के) नजदीक वसते हो, परन्तु (लालची पाखंडी मनुष्य) तुझे दूर (वसता) समझता है। लालची मनुष्य (लालच के) चक्कर में फंसा रहता है, (माया की खातिर) इधर उधर देखता है, उधर से उधर देखता है (उसका मन टिकता नहीं) ॥ रहाउ ॥ हे भाई! जब तक मनुष्य के मन की (माया वाली) भटकना दूर नहीं होती, यह (लालच के पंजों से) आज़ाद नहीं हो सकता। नानक जी कहते हैं – (पहरावों से भगत नहीं बन जाता) जिस मनुष्य पर मालिक-प्रभू दयावान होता है (और, उस को नाम की दात देता है) वही मनुष्य संत है भगत है ॥२॥५॥३६॥

☬ Meaning ☬

People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. ||1|| They believe that You are far away, but You, O God, are near at hand. Looking around, this way and that, the greedy people come and go. || Pause || As long as the doubts of the mind are not removed, liberation is not found. Says Nanak Ji, he alone is a Saint, a devotee, and a humble Daas of the Lord, to whom the Lord and Master is merciful. ||2||5||36||

“नानक नाम चडड़ी‎ कला तेरे भाणे सरबत दा भला”
“वाहिगुरू जी आप नूं हमेशा चड़दी कला विच रखन जी”

ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫਤਿਹ
🙏🙏🙏🙏🙏

Ad Ad Ad Ad Ad Ad Ad Ad
[masterslider id="1"]
Continue Reading
You may also like...
Click to comment

Leave a Reply

Your email address will not be published. Required fields are marked *

More in उत्तराखण्ड

Trending News

Follow Facebook Page