उत्तराखण्ड
आज द हुकमनामा श्री दरबार साहिब अमृतसर
4th October 2021 Monday 19th Assu ( Samvat Nanakshahi 553)
Ajj Da Amrit Vele Da HUKAMNAMA ji Sachkhand Sri Darbar Sahib
Ang:-788
ਸਲੋਕ ਮਃ ੧ ॥ ਵਾਹੁ ਖਸਮ ਤੂ ਵਾਹੁ ਜਿਨਿ ਰਚਿ ਰਚਨਾ ਹਮ ਕੀਏ ॥ ਸਾਗਰ ਲਹਰਿ ਸਮੁੰਦ ਸਰ ਵੇਲਿ ਵਰਸ ਵਰਾਹੁ ॥ ਆਪਿ ਖੜੋਵਹਿ ਆਪਿ ਕਰਿ ਆਪੀਣੈ ਆਪਾਹੁ ॥ ਗੁਰਮੁਖਿ ਸੇਵਾ ਥਾਇ ਪਵੈ ਉਨਮਨਿ ਤਤੁ ਕਮਾਹੁ ॥ ਮਸਕਤਿ ਲਹਹੁ ਮਜੂਰੀਆ ਮੰਗਿ ਮੰਗਿ ਖਸਮ ਦਰਾਹੁ ॥ ਨਾਨਕ ਪੁਰ ਦਰ ਵੇਪਰਵਾਹ ਤਉ ਦਰਿ ਊਣਾ ਨਾਹਿ ਕੋ ਸਚਾ ਵੇਪਰਵਾਹੁ ॥੧॥ਮਹਲਾ ੧ ॥ ਉਜਲ ਮੋਤੀ ਸੋਹਣੇ ਰਤਨਾ ਨਾਲਿ ਜੁੜੰਨਿ ॥ ਤਿਨ ਜਰੁ ਵੈਰੀ ਨਾਨਕਾ ਜਿ ਬੁਢੇ ਥੀਇ ਮਰੰਨਿ ॥੨॥ਪਉੜੀ ॥ ਹਰਿ ਸਾਲਾਹੀ ਸਦਾ ਸਦਾ ਤਨੁ ਮਨੁ ਸਉਪਿ ਸਰੀਰੁ ॥ ਗੁਰ ਸਬਦੀ ਸਚੁ ਪਾਇਆ ਸਚਾ ਗਹਿਰ ਗੰਭੀਰੁ ॥ ਮਨਿ ਤਨਿ ਹਿਰਦੈ ਰਵਿ ਰਹਿਆ ਹਰਿ ਹੀਰਾ ਹੀਰੁ ॥ ਜਨਮ ਮਰਣ ਕਾ ਦੁਖੁ ਗਇਆ ਫਿਰਿ ਪਵੈ ਨ ਫੀਰੁ ॥ ਨਾਨਕ ਨਾਮੁ ਸਲਾਹਿ ਤੂ ਹਰਿ ਗੁਣੀ ਗਹੀਰੁ ॥੧੦॥
☬ ਵਿਆਖਿਆ ਗੁਰਮੁਖੀ ☬
ਹੇ ਖਸਮ! ਤੂੰ ਧੰਨ ਹੈਂ! ਤੂੰ ਧੰਨ ਹੈਂ! ਜਿਸ ਜਗਤ-ਰਚਨਾ ਰਚ ਕੇ ਅਸਾਨੂੰ (ਜੀਵਾਂ ਨੂੰ) ਪੈਦਾ ਕੀਤਾ। ਸਮੁੰਦਰ, ਸਮੁੰਦਰ ਦੀਆਂ ਲਹਿਰਾਂ, ਤਲਾਬ, ਹਰੀਆਂ ਵੇਲਾਂ, ਵਰਖਾ ਕਰਨ ਵਾਲੇ ਬੱਦਲ-(ਇਹ ਸਾਰੀ ਰਚਨਾ ਕਰਨ ਵਾਲਾ ਤੂੰ ਹੀ ਹੈਂ) ।
ਤੂੰ ਆਪ ਹੀ ਸਭ ਨੂੰ ਪੈਦਾ ਕਰਕੇ ਸਭ ਵਿਚ ਆਪ ਵਿਆਪਕ ਹੈਂ ਤੇ (ਨਿਰਲੇਪ ਭੀ ਹੈਂ) ਉਤਸ਼ਾਹ ਨਾਲ ਤੇਰੇ ਨਾਮ ਦੀ ਕਮਾਈ ਕਰ ਕੇ ਗੁਰਮੁਖਾਂ ਦੀ ਮਿਹਨਤ (ਤੇਰੇ ਦਰ ਤੇ) ਕਬੂਲ ਪੈਂਦੀ ਹੈ, ਉਹ ਬੰਦਗੀ ਦੀ ਘਾਲ ਘਾਲ ਕੇ, ਹੇ ਖਸਮ! ਤੇਰੇ ਦਰ ਤੋਂ ਮੰਗ ਮੰਗ ਕੇ ਮਜੂਰੀ ਲੈਂਦੇ ਹਨ।
ਹੇ ਨਾਨਕ! ਆਖ-) ਹੇ ਵੇਪਰਵਾਹ ਪ੍ਰਭੂ! ਤੇਰੇ ਦਰ (ਬਰਕਤਾਂ ਨਾਲ) ਭਰੇ ਹੋਏ ਹਨ, ਕੋਈ ਜੀਵ ਤੇਰੇ ਦਰ ਤੇ (ਆ ਕੇ) ਖ਼ਾਲੀ ਨਹੀਂ ਗਿਆ, ਤੂੰ ਸਦਾ ਕਾਇਮ ਰਹਿਣ ਵਾਲਾ ਤੇ ਬੇ-ਮੁਥਾਜ ਹੈਂ।੧।
ਜੋ ਸਰੀਰ ਸੋਹਣੇ ਚਿੱਟੇ ਦੰਦਾਂ ਨਾਲ ਤੇ ਸੋਹਣੇ ਨੈਣਾਂ ਨਾਲ ਸੋਭ ਰਹੇ ਹਨ, ਹੇ ਨਾਨਕ! ਬੁਢੇਪਾ ਇਹਨਾਂ ਦਾ ਵੈਰੀ ਹੈ, ਕਿਉਂਕਿ ਬੁੱਢੇ ਹੋ ਕੇ ਇਹ ਨਾਸ ਹੋ ਜਾਂਦੇ ਹਨ।੨।
(ਹੇ ਜੀਵ!) ਤਨ ਮਨ ਸਰੀਰ (ਆਪਣਾ ਆਪ) ਪ੍ਰਭੂ ਦੇ ਹਵਾਲੇ ਕਰ ਕੇ (ਭਾਵ, ਪ੍ਰਭੂ ਦੀ ਪੂਰਨ ਰਜ਼ਾ ਵਿਚ ਰਹਿ ਕੇ) ਸਦਾ ਉਸ ਦੀ ਸਿਫ਼ਤਿ-ਸਾਲਾਹ ਕਰ; (ਜਿਸ ਮਨੁੱਖ ਨੇ) ਗੁਰ-ਸ਼ਬਦ ਦੀ ਰਾਹੀਂ (ਸਿਮਰਿਆ ਹੈ, ਉਸ ਨੂੰ) ਸਦਾ-ਥਿਰ ਰਹਿਣ ਵਾਲਾ, ਡੂੰਘੇ ਵੱਡੇ ਦਿਲ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੇ ਮਨ ਵਿਚ ਤਨ ਵਿਚ ਹੀਰਿਆਂ ਦਾ ਹੀਰਾ ਪ੍ਰਭੂ ਸਦਾ ਵੱਸਦਾ ਹੈ; ਉਸ ਦਾ ਜਨਮ ਮਰਨ ਦਾ ਦੁੱਖ ਮਿਟ ਜਾਂਦਾ ਹੈ, ਉਸ ਨੂੰ ਫਿਰ (ਇਸ ਗੇੜ ਵਿਚ) ਚੱਕਰ ਨਹੀਂ ਲਾਣਾ ਪੈਂਦਾ।
(ਸੋ) ਹੇ ਨਾਨਕ! ਤੂੰ ਭੀ ਉਸ ਪ੍ਰਭੂ ਦਾ ਨਾਮ ਸਿਮਰ ਜੋ ਗੁਣਾਂ ਦਾ ਮਾਲਕ ਹੈ ਤੇ ਵੱਡੇ ਦਿਲ ਵਾਲਾ ਹੈ।੧੦।
सलोक मः १ ॥ वाहु खसम तू वाहु जिनि रचि रचना हम कीए ॥ सागर लहरि समुंद सर वेलि वरस वराहु ॥ आपि खड़ोवहि आपि करि आपीणै आपाहु ॥ गुरमुखि सेवा थाइ पवै उनमनि ततु कमाहु ॥ मसकति लहहु मजूरीआ मंगि मंगि खसम दराहु ॥ नानक पुर दर वेपरवाह तउ दरि ऊणा नाहि को सचा वेपरवाहु ॥१॥ महला १ ॥ उजल मोती सोहणे रतना नालि जुड़ंनि ॥ तिन जरु वैरी नानका जि बुढे थीइ मरंनि ॥२॥ पउड़ी ॥ हरि सालाही सदा सदा तनु मनु सउपि सरीरु ॥ गुर सबदी सचु पाइआ सचा गहिर ग्मभीरु ॥ मनि तनि हिरदै रवि रहिआ हरि हीरा हीरु ॥ जनम मरण का दुखु गइआ फिरि पवै न फीरु ॥ नानक नामु सलाहि तू हरि गुणी गहीरु ॥१०॥
☬ अर्थ हिंदी ☬
हे मालिक पति! तू धन्य है! तू धन्य है! जिसने जगत रचना रच के हम (जीवों को) पैदा किया है। समुंद्र, समुंद्र की लहरें, तालाब, हरी बेलें, बरखा करने वाले बादल – (ये सारी रचना करने वाला तू ही तो है)।
तू खुद ही सबको पैदा करके सब में खुद व्यापक है और (सबसे निर्लिप भी है) उत्साह से तेरे नाम की कमाई करके गुरसिखों की मेहनत (तेरे दर पर) कबूल हो जाती है, वे बँदगी की मेहनत करके, हे पति! तेरे
दर से मांग-मांग के मजदूरी लेते हैं (मुरादें पाते हैं)।
हे नानक! (कह–) हे बेपरवाह प्रभू! तेरे दर (बरकतों से) भरे पड़े हैं, कोई जीव तेरे दर पर (आ के) खाली नहीं गया, तू सदा कायम रहने वाला और बेमुहताज है।1।
जो शरीर सुंदर सफेद दाँतों से सुंदर नैनों से शोभा दे रहे हैं, हे नानक! बुढ़ापा इनका वैरी है, क्योंकि बुढे हो के ये नाश हो जाते हैं।2।
( हे जीव!) तन मन शरीर (अपना आप) प्रभू के हवाले करके (भाव, प्रभू की पूर्ण रजा में रह के) सदा उसकी सिफत सालाह कर; (जिस मनुष्य ने) गुरू के शबद के द्वारा (उसे सिमरा है, उसको) सदा-स्थिर रहने वाला, गहरे बड़े दिल वाला प्रभू मिल जाता है, उसके मन में तन में हीरों का हीरा (अमूल्य हीरा) प्रभू आ बसता है, उसके जनम-मरण का दुख मिट जाता है, उसको फिर (इस चक्कर में) चक्कर नहीं लगाने पड़ते।
(सो) हे नानक! तू भी उस प्रभू का नाम सिमर जो गुणों का मालिक है और बड़े दिल वाला है।10।
“नानक नाम चडड़ी कला तेरे भाणे सरबत दा भला”
“वाहिगुरू जी आप नूं हमेशा चड़दी कला विच रखन जी”
ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫਤਿਹ
🙏🙏🙏🙏🙏