उत्तराखण्ड
आज द हुकमनामा श्री दरबार साहिब अमृतसर
2nd September 2021 Thursday 18th Bhado’n ( Samvat Nanakshahi 553)
Ajj Da Amrit Vele Da HUKAMNAMA ji Sachkhand Sri Darbar Sahib
Ang:-619
ਸੋਰਠਿ ਮਹਲਾ ੫ ॥
ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥
☬ ਵਿਆਖਿਆ ☬
ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥ ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ॥ ਰਹਾਉ ॥ ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ ਜੀ! (ਆਖੋ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ॥੨॥੧੬॥੪੪॥
सोरठि महला ५ ॥
हमरी गणत न गणीआ काई अपणा बिरदु पछाणि ॥ हाथ देइ राखे करि अपुने सदा सदा रंगु माणि ॥१॥ साचा साहिबु सद मिहरवाण ॥ बंधु पाइआ मेरै सतिगुरि पूरै होई सरब कलिआण ॥ रहाउ ॥ जीउ पाइ पिंडु जिनि साजिआ दिता पैनणु खाणु ॥ अपणे दास की आपि पैज राखी नानक सद कुरबाणु ॥२॥१६॥४४॥
☬ अर्थ ☬
हे भाई! परमात्मा हम जीवों के किए बुरे-कर्मो का कोई ध्यान नहीं करता। वह अपने मूढ़-कदीमा के (प्यार वाले) स्वभाव को याद रखता है, (वह, बल्कि, हमें गुरू मिला कर, हमें) अपना बना कर (अपने) हाथ दे कर (हमें विकारों से) बचाता है। (जिस बड़े-भाग्य वाले को गुरू मिल जाता है, वह) सदा ही आत्मिक आनंद मानता है ॥१॥ हे भाई! सदा कायम रहने वाला मालिक-प्रभू सदा दयावान रहता है, (कुकर्मो की तरफ़ बढ़ रहे मनुष्य को वह गुरू मिलाता है। जिस को पूरा गुरू मिल गया, उस के विकारों के रास्ते में) मेरे पूरे गुरू ने बंध लगा दिया (और, इस प्रकार उस के अंदर) सभी आत्मिक आनंद पैदा हो गए ॥ रहाउ ॥ हे भाई! जिस परमात्मा ने जिंद डाल कर (हमारा) शरीर पैदा किया है, जो (हर समय) हमें खुराक़ और पोशाक दे रहा है, वह परमात्मा (संसार-समुँद्र की विकारों वाली लहरों से) अपने सेवक की इज़्ज़त (गुरू मिला कर) आप बचाता है। हे नानक जी! (कहो-मैं उस परमात्मा से) सदा सदके जाता हूँ ॥२॥१६॥४४॥
☬ Meaning ☬
He did not take my accounts into account; such is His forgiving nature. He gave me His hand, and saved me and made me His own; forever and ever, I enjoy His Love. ||1|| The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment – He Himself preserves the honor of His slaves. Nanak Ji is forever a sacrifice to Him. ||2||16||44||
“नानक नाम चडड़ी कला तेरे भाणे सरबत दा भला”
“वाहिगुरू जी आप नूं हमेशा चड़दी कला विच रखन जी”
ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫਤਿਹ
🙏🙏🙏🙏🙏