Connect with us

उत्तराखण्ड

हे बहुत अनजान जिंदे! इतना बेकार मान तूँ क्यों करती हैं ? परमात्मा तेरे अपने ही ह्रदय-घर में है, तूँ उस (के मिलाप) का आनंद क्यों नहीं मानती ? हे भोली जीव-स्त्री! पती-प्रभू (तेरे अंदर ही तेरे) नजदीक वस रहा है, तूँ (जंगल आदि) बाहरी संसार क्यों खोजती फिर रही हैं ?

6th January 2022 Thursday 23rd Poh ( Samvat Nanakshahi 553)

Ajj Da Amrit Vele Da HUKAMNAMA ji Sachkhand Sri Darbar Sahib
Ang:-722

ਤਿਲੰਗ ਮਃ ੧ ॥
ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥ ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥ ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥ ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥ ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥ ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥ ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪॥

☬ ਵਿਆਖਿਆ ☬

ਹੇ ਬਹੁਤ ਅੰਞਾਣ ਜਿੰਦੇ! ਇਤਨਾ ਕੋਝਾ ਮਾਣ ਤੂੰ ਕਿਉਂ ਕਰਦੀ ਹੈਂ ? ਪਰਮਾਤਮਾ ਤੇਰੇ ਆਪਣੇ ਹੀ ਹਿਰਦੇ-ਘਰ ਵਿਚ ਹੈ, ਤੂੰ ਉਸ (ਦੇ ਮਿਲਾਪ) ਦਾ ਆਨੰਦ ਕਿਉਂ ਨਹੀਂ ਮਾਣਦੀ ? ਹੇ ਭੋਲੀ ਜੀਵ-ਇਸਤ੍ਰੀਏ! ਪਤੀ-ਪ੍ਰਭੂ (ਤੇਰੇ ਅੰਦਰ ਹੀ ਤੇਰੇ) ਨੇੜੇ ਵੱਸ ਰਿਹਾ ਹੈ, ਤੂੰ (ਜੰਗਲ ਆਦਿਕ) ਬਾਹਰਲਾ ਸੰਸਾਰ ਕਿਉਂ ਭਾਲਦੀ ਫਿਰਦੀ ਹੈਂ ? (ਜੇ ਤੂੰ ਉਸ ਦਾ ਦੀਦਾਰ ਕਰਨਾ ਹੈ, ਤਾਂ ਆਪਣੀਆਂ ਗਿਆਨ ਦੀਆਂ) ਅੱਖਾਂ ਵਿਚ (ਪ੍ਰਭੂ ਦੇ) ਡਰ-ਅਦਬ (ਦੇ ਸੁਰਮੇ) ਦੀਆਂ ਸਲਾਈਆਂ ਪਾ, ਪ੍ਰਭੂ ਦੇ ਪਿਆਰ ਦਾ ਹਾਰ-ਸਿੰਗਾਰ ਕਰ। ਜੀਵ-ਇਸਤ੍ਰੀ ਤਦੋਂ ਹੀ ਸੋਹਾਗ ਭਾਗ ਵਾਲੀ ਤੇ ਪ੍ਰਭੂ-ਚਰਨਾਂ ਵਿਚ ਜੁੜੀ ਹੋਈ ਸਮਝੀ ਜਾਂਦੀ ਹੈ, ਜਦੋਂ ਪ੍ਰਭੂ-ਪਤੀ ਉਸ ਨਾਲ ਪਿਆਰ ਕਰੇ ॥੧॥ (ਪਰ) ਅੰਞਾਣ ਜੀਵ-ਇਸਤ੍ਰੀ ਭੀ ਕੀਹ ਕਰ ਸਕਦੀ ਹੈ ਜੇ ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਚੰਗੀ ਹੀ ਨਾਹ ਲੱਗੇ ? ਅਜੇਹੀ ਜੀਵ-ਇਸਤ੍ਰੀ ਭਾਵੇਂ ਕਿਤਨੇ ਹੀ ਤਰਲੇ ਪਈ ਕਰੇ, ਉਹ ਪਤੀ-ਪ੍ਰਭੂ ਦਾ ਮਹਲ-ਘਰ ਲੱਭ ਹੀ ਨਹੀਂ ਸਕਦੀ। (ਅਸਲ ਗੱਲ ਇਹ ਹੈ ਕਿ) ਜੀਵ-ਇਸਤ੍ਰੀ ਭਾਵੇਂ ਕਿਤਨੀ ਹੀ ਦੌੜ-ਭੱਜ ਕਰੇ, ਪ੍ਰਭੂ ਦੀ ਮੇਹਰ ਦੀ ਨਜ਼ਰ ਤੋਂ ਬਿਨਾ ਕੁਝ ਭੀ ਹਾਸਲ ਨਹੀਂ ਹੁੰਦਾ। ਜੇ ਜੀਵ-ਇਸਤ੍ਰੀ ਜੀਭ ਦੇ ਚਸਕੇ ਲਾਲਚ ਤੇ ਅਹੰਕਾਰ (ਆਦਿਕ) ਵਿਚ ਹੀ ਮਸਤ ਰਹੇ, ਅਤੇ ਸਦਾ ਮਾਇਆ (ਦੇ ਮੋਹ) ਵਿਚ ਡੁੱਬੀ ਰਹੇ, ਤਾਂ ਇਹਨੀਂ ਗੱਲੀਂ ਖਸਮ ਪ੍ਰਭੂ ਨਹੀਂ ਮਿਲਦਾ। ਉਹ ਜੀਵ-ਇਸਤ੍ਰੀ ਅੰਞਾਣ ਹੀ ਰਹੀ (ਜੋ ਵਿਕਾਰਾਂ ਵਿਚ ਭੀ ਮਸਤ ਰਹੇ ਤੇ ਫਿਰ ਭੀ ਸਮਝੇ ਕਿ ਉਹ ਪਤੀ-ਪ੍ਰਭੂ ਨੂੰ ਪ੍ਰਸੰਨ ਕਰ ਸਕਦੀ ਹੈ) ॥੨॥ (ਜਿਨ੍ਹਾਂ ਨੂੰ ਪਤੀ-ਪ੍ਰਭੂ ਮਿਲ ਪਿਆ ਹੈ, ਬੇਸ਼ਕ) ਉਹਨਾਂ ਸੁਹਾਗ ਭਾਗ ਵਾਲੀਆਂ ਨੂੰ ਜਾ ਕੇ ਪੁੱਛ ਵੇਖੋ ਕਿ ਕਿਹਨੀਂ ਗੱਲੀਂ ਖਸਮ-ਪ੍ਰਭੂ ਮਿਲਦਾ ਹੈ, (ਉਹ ਇਹੀ ਉੱਤਰ ਦੇਂਦੀਆਂ ਹਨ ਕਿ) ਚਲਾਕੀ ਤੇ ਧੱਕਾ ਛੱਡ ਦਿਉ, ਜੋ ਕੁਝ ਪ੍ਰਭੂ ਕਰਦਾ ਹੈ ਉਸ ਨੂੰ ਚੰਗਾ ਸਮਝ ਕੇ (ਸਿਰ ਮੱਥੇ ਤੇ) ਮੰਨੋ, ਜਿਸ ਪ੍ਰਭੂ ਦੇ ਪ੍ਰੇਮ ਦਾ ਸਦਕਾ ਨਾਮ-ਵਸਤ ਮਿਲਦੀ ਹੈ ਉਸ ਦੇ ਚਰਨਾਂ ਵਿਚ ਮਨ ਜੋੜੋ, ਖਸਮ-ਪ੍ਰਭੂ ਜੋ ਹੁਕਮ ਕਰਦਾ ਹੈ ਉਹ ਕਰੋ, ਆਪਣਾ ਸਰੀਰ ਤੇ ਮਨ ਉਸ ਦੇ ਹਵਾਲੇ ਕਰੋ, ਬੱਸ! ਇਹ ਸੁਗੰਧੀ (ਜਿੰਦ ਵਾਸਤੇ) ਵਰਤੋ। ਸੋਹਾਗ ਭਾਗ ਵਾਲੀਆਂ ਇਹੀ ਆਖਦੀਆਂ ਹਨ ਕਿ ਹੇ ਭੈਣ! ਇਹਨੀਂ ਗੱਲੀਂ ਹੀ ਖਸਮ-ਪ੍ਰਭੂ ਮਿਲਦਾ ਹੈ ॥੩॥ ਖਸਮ-ਪ੍ਰਭੂ ਤਦੋਂ ਹੀ ਮਿਲਦਾ ਹੈ ਜਦੋਂ ਆਪਾ-ਭਾਵ ਦੂਰ ਕਰੀਏ। ਇਸ ਤੋਂ ਬਿਨਾ ਕੋਈ ਹੋਰ ਉੱਦਮ ਵਿਅਰਥ ਚਲਾਕੀ ਹੈ। (ਜ਼ਿੰਦਗੀ ਦਾ) ਉਹ ਦਿਨ ਸਫਲ ਜਾਣੋ ਜਦੋਂ ਪਤੀ-ਪ੍ਰਭੂ ਮੇਹਰ ਦੀ ਨਿਹਾਗ ਨਾਲ ਤੱਕੇ, (ਜਿਸ) ਜੀਵ-ਇਸਤ੍ਰੀ (ਵਲ ਮੇਹਰ ਦੀ) ਨਿਗਾਹ ਕਰਦਾ ਹੈ ਉਹ ਮਾਨੋ ਨੌ ਖ਼ਜ਼ਾਨੇ ਲੱਭ ਲੈਂਦੀ ਹੈ। ਹੇ ਨਾਨਕ ਜੀ! ਜੇਹੜੀ ਜੀਵ-ਇਸਤ੍ਰੀ ਆਪਣੇ ਖਸਮ-ਪ੍ਰਭੂ ਨੂੰ ਪਿਆਰੀ ਹੈ ਉਹ ਸੁਹਾਗ ਭਾਗ ਵਾਲੀ ਹੈ ਉਹ (ਜਗਤ-) ਪਰਵਾਰ ਵਿਚ ਆਦਰ-ਮਾਣ ਪ੍ਰਾਪਤ ਕਰਦੀ ਹੈ। ਜੇਹੜੀ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੀ ਰਹਿੰਦੀ ਹੈ, ਜੇਹੜੀ ਅਡੋਲਤਾ ਵਿਚ ਮਸਤ ਰਹਿੰਦੀ ਹੈ, ਜੇਹੜੀ ਦਿਨ ਰਾਤ ਪ੍ਰਭੂ ਦੇ ਪ੍ਰੇਮ ਵਿਚ ਮਗਨ ਰਹਿੰਦੀ ਹੈ, ਉਹੀ ਸੋਹਣੀ ਹੈ ਸੋਹਣੇ ਰੂਪ ਵਾਲੀ ਹੈ ਅਕਲ ਵਾਲੀ ਹੈ ਤੇ ਸਿਆਣੀ ਕਹੀ ਜਾਂਦੀ ਹੈ ॥੪॥੨॥੪॥

तिलंग मः १ ॥
इआनड़ीए मानड़ा काइ करेहि ॥ आपनड़ै घरि हरि रंगो की न माणेहि ॥ सहु नेड़ै धन कमलीए बाहरु किआ ढूढेहि ॥ भै कीआ देहि सलाईआ नैणी भाव का करि सीगारो ॥ ता सोहागणि जाणीऐ लागी जा सहु धरे पिआरो ॥१॥ इआणी बाली किआ करे जा धन कंत न भावै ॥ करण पलाह करे बहुतेरे सा धन महलु न पावै ॥ विणु करमा किछु पाईऐ नाही जे बहुतेरा धावै ॥ लब लोभ अहंकार की माती माइआ माहि समाणी ॥ इनी बाती सहु पाईऐ नाही भई कामणि इआणी ॥२॥ जाइ पुछहु सोहागणी वाहै किनी बाती सहु पाईऐ ॥ जो किछु करे सो भला करि मानीऐ हिकमति हुकमु चुकाईऐ ॥ जा कै प्रेमि पदारथु पाईऐ तउ चरणी चितु लाईऐ ॥ सहु कहै सो कीजै तनु मनो दीजै ऐसा परमलु लाईऐ ॥ एव कहहि सोहागणी भैणे इनी बाती सहु पाईऐ ॥३॥ आपु गवाईऐ ता सहु पाईऐ अउरु कैसी चतुराई ॥ सहु नदरि करि देखै सो दिनु लेखै कामणि नउ निधि पाई ॥ आपणे कंत पिआरी सा सोहागणि नानक सा सभराई ॥ ऐसै रंगि राती सहज की माती अहिनिसि भाइ समाणी ॥ सुंदरि साइ सरूप बिचखणि कहीऐ सा सिआणी ॥४॥२॥४॥

    ☬ अर्थ ☬

हे बहुत अनजान जिंदे! इतना बेकार मान तूँ क्यों करती हैं ? परमात्मा तेरे अपने ही ह्रदय-घर में है, तूँ उस (के मिलाप) का आनंद क्यों नहीं मानती ? हे भोली जीव-स्त्री! पती-प्रभू (तेरे अंदर ही तेरे) नजदीक वस रहा है, तूँ (जंगल आदि) बाहरी संसार क्यों खोजती फिर रही हैं ? (अगर तुमने उस का दीदार करना है, तो अपनी ज्ञान की) आँखों में (प्रभू के) डर-अदब (के सुरमे) की सिलाई डाल, प्रभू के प्यार का हार-सिंगार कर। जीव-स्त्री तब ही सुहाग भाग्य वाली और प्रभू-चरणों में जुड़ी हुई समझी जाती है, जब प्रभू-पती उस से प्यार करे ॥१॥ (परन्तु) अनजान जीव-स्त्री भी क्या कर सकती है अगर वह जीव-स्त्री खसम-प्रभू को अच्छी ही ना लगे ? ऐसी जीव-स्त्री चाहे कितने ही तरले करे, वह पती-प्रभू का महल-घर ढूंढ ही नहीं सकती। (असल बात यह है कि) जीव-स्त्री चाहे कितनी ही दौड़-भज करे, प्रभू की मेहर की निगाह के बिना कुछ भी हासिल नहीं होता। अगर जीव-स्त्री जीभ के चसके लालच और अंहकार (आदि) में ही मस्त रहे, और सदा माया (के मोह) में डुबी रहे, तो इन बातों से खसम प्रभू नहीं मिलता। वह जीव-स्त्री अनजान ही रही (जो विकारों में भी मस्त रहे और फिर भी समझे कि वह पती-प्रभू को प्रसन्न कर सकती है) ॥२॥ (जिन को पती-प्रभू मिल गया है, चाहे) उन सुहाग भाग्य वालियों को जा कर पुछ देखो कि किन बातों से खसम-प्रभू मिलता है, (वह यहीं उत्तर देती हैं कि) चलाकी और धक्का छोड़ दो, जो कुछ प्रभू करता है उस को अच्छा समझ कर (सिर माथे पर) मानों, जिस प्रभू के प्रेम का सदका नाम-वस्त मिलती है उस के चरणों में मन जोड़ों, खसम-प्रभू जो हुक्म करता है वह करो, अपना शरीर और मन उस के हवाले करो, बस! यह सुगंधि (जिंद के लिए) प्रयोग करो। सुहाग भाग्य वालीं यह कहती हैं कि हे बहन! इन्हीं बातों से खसम-प्रभू मिलता है ॥३॥ खसम-प्रभू तब ही मिलता है जब आपा-भाव दूर करिए। इस के बिना कोई अन्य यत्न व्यर्थ चलाकी है। (जिंदगी का) वह दिन सफल मानों जब पती-प्रभू मेहर की निगाह से देखे, (जिस) जीव-स्त्री (तरफ़ मेहर की) निगाह करता है वह मानों नौ ख़ज़ानें ढूंढ लेती है। हे नानक जी! जो जीव-स्त्री अपने खसम-प्रभू को प्यारी है वह सुहाग भाग्य वाली है वह (जगत-) परिवार में आदर-मान प्राप्त करती है। जो प्रभू के प्यार-रंग में रंगी रहती है, जो अडोलता में मस्त रहती है, जो दिन रात प्रभू के प्रेम में मगन रहती है, वही सुंदर है सुंदर रूप वाली है अकल वाली है और समझदार कही जाती है ॥४॥२॥४॥

☬ Meaning ☬

O foolish and ignorant soul-bride, why are you so proud ? Within the home of your own self, why do you not enjoy the Love of your Lord ? Your Husband Lord is so very near, O foolish bride; why do you search for Him outside ? Apply the Fear of God as the maascara to adorn your eyes, and make the Love of the Lord your ornament. Then, you shall be known as a devoted and committed soul-bride, when you enshrine love for your Husband Lord. ||1|| What can the silly young bride do, if she is not pleasing to her Husband Lord ? She may plead and implore so many times, but still, such a bride shall not obtain the Mansion of the Lord’s Presence. Without the karma of good deeds, nothing is obtained, although she may run around frantically. She is intoxicated with greed, pride and egotism, and engrossed in Maya. She cannot obtain her Husband Lord in these ways; the young bride is so foolish! ||2|| Go and ask the happy, pure soul-brides, how did they obtain their Husband Lord ? Whatever the Lord does, accept that as good; do away with your own cleverness and self-will. By His Love, true wealth is obtained; link your consciousness to His lotus feet. As your Husband Lord directs, so you must act; surrender your body and mind to Him, and apply this perfume to yourself. So speaks the happy soul-bride, O sister; in this way, the Husband Lord is obtained. ||3|| Give up your selfhood, and so obtain your Husband Lord; what other clever tricks are of any use ? When the Husband Lord looks upon the soul-bride with His Gracious Glance, that day is historic – the bride obtains the nine treasures. She who is loved by her Husband Lord, is the true soul-bride; O Nanak Ji, she is the queen of all. Thus she is imbued with His Love, intoxicated with delight; day and night, she is absorbed in His Love. She is beautiful, glorious and brilliant; she is known as truly wise. ||4||2||4||

“नानक नाम चडड़ी‎ कला तेरे भाणे सरबत दा भला”
“वाहिगुरू जी आप नूं हमेशा चड़दी कला विच रखन जी”

ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫਤਿਹ
🙏🙏🙏🙏🙏

Ad Ad Ad Ad Ad Ad Ad Ad
[masterslider id="1"]
Continue Reading
You may also like...
Click to comment

Leave a Reply

Your email address will not be published. Required fields are marked *

More in उत्तराखण्ड

Trending News

Follow Facebook Page